ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹੋਏ ਦਰਦਨਾਕ ਬੱਸ ਦੇ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੀੜਤਾਂ ਦੀ ਮਾਲੀ ਮਦਦ ਲਈ ਮੁਆਵਜ਼ਾ ਦਿੱਤਾ ਜਾਵੇਗਾ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਂਝੀ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਬੀਤੇ ਹਫ਼ਤੇ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹੋਏ ਦਰਦਨਾਕ ਬੱਸ ਹਾਦਸੇ ਦਾ ਬਹੁਤ ਦੁੱਖ ਹੈ। ਇਸ ਔਖੀ ਘੜੀ ਵਿਚ ਅਸੀਂ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹਾਂ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ ₹2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖ਼ਮੀ ਹੋਏ 34 ਵਿਅਕਤੀਆਂ ਨੂੰ ₹50,000/- ਪ੍ਰਤੀ ਜ਼ਖ਼ਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ। ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਸਾਰੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦੀ ਹੈ।
