ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਲਾਡਾ ਕੋਠੀ ਤੋਂ 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਾਇਲ 112 ਪ੍ਰੋਜੈਕਟ ਤਹਿਤ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਮਾਨ ਸਰਕਾਰ ਦਾ ਇਹ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਹ ਵਾਹਨ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ।

ਐਮਰਜੈਂਸੀ ਵਿੱਚ 112 ਡਾਇਲ ਕਰਨ ਨਾਲ ਐਮਰਜੈਂਸੀ ਰਿਸਪਾਂਸ ਵਾਹਨ ਤੁਰੰਤ ਪਹੁੰਚ ਜਾਣਗੇ। ਸਾਰੇ ਵਾਹਨ ਮੋਬਾਈਲ ਡਾਟਾ ਟਰਮੀਨਲ ਅਤੇ ਸਮਾਰਟਫੋਨ ਨਾਲ ਲੈਸ ਹਨ। ਇਹ ਡੈਸ਼ ਕੈਮਰੇ, ਵਾਇਰਲੈੱਸ ਸਿਸਟਮ, GPS ਟਰੈਕਰ ਅਤੇ ਹੋਰ ਆਧੁਨਿਕ ਤਕਨਾਲੋਜੀ ਨਾਲ ਲੈਸ ਹਨ। ਨਵੇਂ ਵਾਹਨਾਂ ਨਾਲ਼ ਹੁਣ ਇਸ ਪ੍ਰਾਜੈਕਟ ਵਿੱਚ ਕੁੱਲ 764 ਵਾਹਨ ਹੋ ਗਏ ਹਨ।
