ਪੰਜਾਬ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਹੁੰਦਿਆਂ ਹੀ ਸੂਬਾ ਸਰਕਾਰ ਅਤੇ ਆੜ੍ਹਤੀਆਂ ਵਿਚਾਲੇ ਜੰਗ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ‘ਤੇ ਗਏ ਆੜ੍ਹਤੀਆਂ ਨੂੰ ਲੈ ਕੇ ਅੱਜ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ “ਬਲੈਕਮੇਲਿੰਗ ਨਹੀਂ ਚੱਲੇਗੀ ਤੇ ਧੌਣ ‘ਤੇ ਗੋਡਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਫ਼ ਸ਼ਬਦਾਂ ਵਿੱਚ ਕਿਹਾ, “ਪੰਜਾਬ ਵਿੱਚ ਹੁਣ ਕਿਸੇ ਦੀ ਬਲੈਕਮੇਲਿੰਗ ਵਾਲੀ ਹੜਤਾਲ ਨਹੀਂ ਚੱਲਣ ਦਿੱਤੀ ਜਾਵੇਗੀ। ਸਰਕਾਰ ਹੁਣ ਆਪਣੀ ਧੌਣ ‘ਤੇ ਕਿਸੇ ਦਾ ਗੋਡਾ ਬਰਦਾਸ਼ਤ ਨਹੀਂ ਕਰੇਗੀ।” CM ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਜੋ ਚੀਜ਼ ਸੂਬਾ ਸਰਕਾਰ ਦੇ ਹੱਥ ਵਿੱਚ ਨਹੀਂ ਹੈ, ਉਸ ਲਈ ਪੰਜਾਬ ਸਰਕਾਰ ਕੁਝ ਨਹੀਂ ਕਰ ਸਕਦੀ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਅੱਜ ਆੜ੍ਹਤੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸੁਣਨਗੇ, ਪਰ ਦਬਾਅ ਹੇਠ ਕੋਈ ਫੈਸਲਾ ਨਹੀਂ ਲਿਆ ਜਾਵੇਗਾ।
