ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ਅੱਜ ਗੁਰੂ ਮਹਾਰਾਜ ਦਾ ਓਟ-ਆਸਰਾ ਲੈ ਕੇ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਹ ਹਲਕਾ ਰੂਪਨਗਰ ਵਿਖੇ ‘ਸ਼ੁਕਰਾਨਾ ਯਾਤਰਾ’ ਦੌਰਾਨ ਸੰਗਤਾਂ ਨੂੰ ਸੰਬੋਧਨ ਕੀਤਾ। ‘ਸ਼ੁਕਰਾਨਾ ਯਾਤਰਾ’ ਦੌਰਾਨ ਉਨ੍ਹਾਂ ਨੇ ਬਲਾਚੌਰ ਦੀ ਧਰਤੀ ‘ਤੇ ਪਹੁੰਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਪਵਿੱਤਰ ਧਰਤੀ ਖਟਕੜ ਕਲਾਂ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਜਦਾ ਕੀਤਾ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਅਪਾਰ ਬਖਸ਼ਿਸ਼ ਸਦਕਾ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਮਿਲੀ ਹੈ, ਜਿਸ ਲਈ ਗੁਰੂ ਸਾਹਿਬ ਦੇ ਸ਼ੁਕਰਗੁਜ਼ਾਰ ਹਾਂ।

CM ਮਾਨ ਨੇ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਕਾਨੂੰਨ ਬਹੁਤ ਸਖ਼ਤ ਹੈ ਅਤੇ ਦੋਸ਼ੀਆਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨਾ, ਵਿਧਾਨ ਸਭਾ ਇਜਲਾਸ ਚੰਡੀਗੜ੍ਹੋਂ ਬਾਹਰ ਕਰਵਾਉਣਾ ਅਤੇ 3 ਸ਼ਹਿਰਾਂ ਨੂੰ ਪਵਿੱਤਰ ਦਰਜਾ ਦੇਣਾ ਗੁਰੂ ਸਾਹਿਬ ਦੀ ਅਪਾਰ ਮਿਹਰ ਸਦਕਾ ਹੀ ਸੰਭਵ ਹੋਇਆ ਹੈ। ਅੱਤ ਦੀ ਗਰਮੀ ਵਿੱਚ ਪਹੁੰਚ ਕੇ ਹੌਂਸਲਾ ਵਧਾਉਣ ਲਈ ਸਾਰੇ ਪੰਜਾਬੀਆਂ, ਖਾਸ ਕਰਕੇ ਮਾਵਾਂ-ਭੈਣਾਂ ਦਾ ਤਹਿ ਦਿਲੋਂ ਧੰਨਵਾਦ। ‘ਤੁਹਾਡਾ ਲੋਕ ਸੇਵਕ’ ਪੰਜਾਬ ਦੀ ਮਰਿਆਦਾ ਅਤੇ ਸ਼ਾਨ ਦੀ ਰਾਖੀ ਲਈ ਹਮੇਸ਼ਾ ਤੱਤਪਰ ਹੈ।

