ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ 10ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਹੋਣਗੇ। ਇਹ ਮੁਲਾਕਾਤ ਸਵੇਰੇ 10:30 ਵਜੇ ਦੇ ਕਰੀਬ ਮੁੱਖ ਮੰਤਰੀ ਰਿਹਾਇਸ਼ ਵਿਖੇ ਕੀਤੀ ਜਾਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਦੇ 10ਵੀਂ ਜਮਾਤ ਦੇ ਨਤੀਜਿਆਂ ਵਿਚ ਕੁੜੀਆਂ ਨੇ ਪਹਿਲੇ ਤਿੰਨ ਵਿਚੋਂ ਦੋ ਸਥਾਨ ਹਾਸਲ ਕੀਤੇ ਹਨ।
