ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ’ਤੇ ਜਾਣਗੇ। ਜਾਣਕਾਰੀ ਅਨੁਸਾਰ ਉਹ ਦੁਪਹਿਰ 1:00 ਵਜੇ ਦਿੱਲੀ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਦੁਪਹਿਰ 3:00 ਵਜੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਵੀ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਕੇ ਦੱਸਿਆ ਕਿ ਅੱਜ ਦਿੱਲੀ ਵਿਖੇ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਖੁਰਾਕ ਸਪਲਾਈ ਮੰਤਰੀ ਪ੍ਹਲਾਦ ਜੋਸ਼ੀ ਅਤੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਜੀ ਨੂੰ ਮਿਲਕੇ ਪੰਜਾਬ ਦੀਆਂ ਜਾਇਜ਼ ਮੰਗਾਂ ਸੰਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।
