ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡਰ ਪਹੁੰਚੇ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਫਿਨਲੈਂਡ ਵਿੱਚ ਭਾਰਤੀ ਰਾਜਦੂਤ ਹੇਮੰਤ ਐੱਚ. ਕੋਟਲਵਾਰ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਫਿਨਲੈਂਡ ਵਿਚਕਾਰ ਆਪਸੀ ਸਹਿਯੋਗ ਦੇ ਵੱਖ-ਵੱਖ ਖੇਤਰਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਰਤੀ ਰਾਜਦੂਤ (ਫਿਨਲੈਂਡ) ਸ੍ਰੀ ਹੇਮੰਤ ਐੱਚ. ਕੋਟਲਵਾਰ ਜੀ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਫਿਨਲੈਂਡ ਵਿਚਕਾਰ ਆਪਸੀ ਸਹਿਯੋਗ ਦੇ ਵੱਖ-ਵੱਖ ਖੇਤਰਾਂ ‘ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਹੋਈ। ਖਾਸ ਤੌਰ ‘ਤੇ ਉਦਯੋਗ, ਆਧੁਨਿਕ ਤਕਨੀਕ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਨਵੀਆਂ ਸਾਂਝੇਦਾਰੀਆਂ (tie-ups) ਸਥਾਪਤ ਕਰਨ ‘ਤੇ ਜ਼ੋਰ ਦਿੱਤਾ ਗਿਆ। ਅਸੀਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਆਪਣੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਗਲੋਬਲ ਪੱਧਰ ‘ਤੇ ਨਵੇਂ ਮੌਕੇ ਤਲਾਸ਼ਣ ਲਈ ਲਗਾਤਾਰ ਯਤਨਸ਼ੀਲ ਹਾਂ।
