ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਗੁਰੂਗ੍ਰਾਮ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਨਜ਼ਰ ਆਏ ਹਨ। ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਅਰੋੜਾ ਨੂੰ ਜੇਲ੍ਹ ਵਿੱਚ ਮਿਲਣ ਗਈ ਹੈ।
