ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਦੌਰੇ ‘ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਵਿਚ ਐੱਨਐੱਚਏਆਈ ਦੇ ਪ੍ਰਾਜੈਕਟਾਂ ‘ਤੇ ਚਰਚਾ ਕੀਤੀ ਗਈ ਹੈ। ਮੌਕੇ ‘ਤੇ ਪੰਜਾਬ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ।

CM ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਅੱਜ ਦਿੱਲੀ ਵਿਖੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ NHAI ਨਾਲ ਸੰਬੰਧਤ ਕਈ ਅਹਿਮ ਪ੍ਰੋਜੈਕਟਾਂ ਅਤੇ ਮਸਲਿਆਂ ‘ਤੇ ਵਿਸਥਾਰਪੂਰਵਕ ਚਰਚਾ ਹੋਈ।

ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਖਾਸ ਤੌਰ ‘ਤੇ ‘ਸੜਕ ਸੁਰੱਖਿਆ ਫੋਰਸ’ (SSF) ਬਾਰੇ ਵਿਚਾਰ ਸਾਂਝੇ ਕੀਤੇ ਗਏ। ਗਡਕਰੀ ਜੀ ਨੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸਾਡੀ ਸਰਕਾਰ ਵੱਲੋਂ ਕੀਤੇ ਗਏ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐੱਨ.ਐੱਚ.ਏ.ਆਈ. ਦੇ ਪ੍ਰਾਜੈਕਟਾਂ ਦੇ ਕਈ ਕੰਮ ਰੁਕੇ ਹੋਏ ਨੇ ਜਿਹਨਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।

