ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਮੋਗਾ ਦੇ ਕਿੱਲੀ ਚਾਹਲਾਂ ਵਿਖੇ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਮਹਾ ਰੈਲੀ ‘ਚ ਪਹੁੰਚੇ। ਮਹਾ ਰੈਲੀ ‘ਚ CM ਭਗਵੰਤ ਮਾਨ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਸਣੇ ਪੂਰੀ ‘ਆਪ’ ਪੰਜਾਬ ਲੀਡਰਸ਼ਿਪ ਨੇ ਹਿੱਸਾ ਲਿਆ।
ਇਸ ਦੌਰਾਨ ਲੋਕਾਂ ਦੌਰਾਨ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ CM ਮਾਨ ਨੇ ਨਸ਼ਾ ਮੁਕਤੀ ਦੀ ਸਹੁੰ ਚੁਕਾਈ। ਰੈਲੀ ‘ਚ ਮਾਨ ਸਰਕਾਰ ਦੀ ਐਂਟੀ ਡਰੱਗਜ਼ ਐਕਸ਼ਨ ਨੀਤੀ ਅਧੀਨ ਬਿਹਤਰੀਨ ਸੇਵਾਵਾਂ ਦੇਣ ਵਾਲੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਇਨਾਮੀ ਰਾਸ਼ੀ ਨਾਲ਼ ਸਨਮਾਨਿਤ ਵੀ ਕੀਤਾ ਗਿਆ। ਪੰਜਾਬ ਨੂੰ ਨਸ਼ਾ ਮੁਕਤ ਅਤੇ ਤੰਦਰੁਸਤ ਬਣਾਉਣਾ ਮਾਨ ਸਰਕਾਰ ਦਾ ਟੀਚਾ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਹੁਣ ਮਾਪਿਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਦਾ ਦੌਰਾ ਕਰਨਗੇ। ਉਹ ਉਨ੍ਹਾਂ ਨੂੰ ਆਪਣੇ ਬੱਚਿਆਂ ‘ਤੇ ਨਜ਼ਰ ਰੱਖਣ ਲਈ ਕਹਿਣਗੇ। ਅਧਿਆਪਕਾਂ ਵਲੋਂ ਸਕੂਲਾਂ ਵਿਚ ਉਨ੍ਹਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਾਡਾ ਟੀਚਾ ਤਸਕਰਾਂ ਲਈ ਨਵੇਂ ਗਾਹਕਾਂ ਨੂੰ ਰੋਕਣਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਰਕਾਰੀ ਵਾਹਨਾਂ ਵਿਚ ਹੁੰਦੀ ਸੀ। ਪੁਲਿਸ ਨੂੰ ਕਿਹਾ ਗਿਆ ਸੀ ਕਿ ਉਹ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰਨ। ਅਸੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਅਸੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਖ਼ਤਮ ਕਰਨ ਲਈ ਖੋਜ ਕੀਤੀ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਖਤਮ ਕਰਨਾ ਹੀ ਸਭ ਕੁਝ ਨਹੀਂ ਹੈ।
