ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ। ਇਸ ਮੌਕੇ ਉਹਨਾਂ ਪਿੰਡ ਦੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ‘ਚ ਪੰਜਾਬ ਅਤੇ ਪੰਜਾਬ ਵਾਸੀਆਂ ਦੀ ਚੜ੍ਹਦੀਕਲਾ ਵਾਸਤੇ ਅਰਦਾਸ ਕੀਤੀ। ਪਿੰਡ ਵਾਸੀਆਂ ਨੇ ਉਹਨਾਂ ਦਾ ਮਾਣ-ਸਤਿਕਾਰ ਕੀਤਾ ਜਿਸ ਵਾਸਤੇ CM ਮਾਨ ਨੇ ਸਭ ਦਾ ਧੰਨਵਾਦ ਕੀਤਾ।

CM ਭਗਵੰਤ ਮਾਨ ਨੇ ਕਿਹਾ ਕਿ ਅੱਜ ਸਤੌਜ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਬਹੁਤ ਸਕੂਨ ਮਿਲਿਆ। ਲੋਕਾਂ ਦਾ ਪਿਆਰ ਤੇ ਸਤਿਕਾਰ ਮੇਰੀ ਜ਼ਿੰਮੇਵਾਰੀ ਹੋਰ ਵਧਾ ਦਿੰਦਾ ਹੈ। ਅਸੀਂ ਜਨਤਾ ਦੇ ਕੰਮਾਂ ਵਾਸਤੇ ਹਮੇਸ਼ਾ ਤਿਆਰ ਹਾਂ।

