ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਦਸੂਹਾ ਦੇ ਘੋਗਰਾ ਪਿੰਡ ਵਿੱਚ ਇੱਕ ਜਨਤਕ ਮੀਟਿੰਗ ਕਰਨਗੇ। ਮੀਟਿੰਗ ਦੌਰਾਨ ਉਹ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਆਪਣੇ ਲੋਕ ਮਿਲਣੀ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਅੱਜ ਲੋਕ ਮਿਲਣੀ ਪਿੰਡ ਘੋਗਰਾ ਹਲਕਾ ਦਸੂਹਾ ਵਿਖੇ 5 PM… ਮਿਲਦੇ ਹਾਂ ਜੀ।
