ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਹੁਕਮ ਦਿੱਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਪਟੀਸ਼ਨ ‘ਤੇ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਇਸ ਪਟੀਸ਼ਨ ਵਿੱਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ।
ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ 28 ਅਕਤੂਬਰ ਨੂੰ ਸੂਚੀ (ਬੋਰਡ) ਵਿੱਚ ਸਭ ਤੋਂ ਉੱਪਰ ਰੱਖਿਆ ਜਾਵੇ।ਰਾਜੋਆਣਾ ਦੇ ਵਕੀਲ ਨੇ ਕੇਸ ਵਿੱਚ ਵਾਰ-ਵਾਰ ਪੈ ਰਹੀਆਂ ਤਰੀਕਾਂ ਵੱਲ ਇਸ਼ਾਰਾ ਕੀਤਾ ਅਤੇ ਜਲਦੀ ਸੁਣਵਾਈ ਲਈ ਜ਼ੋਰ ਦਿੱਤਾ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸੌਲਿਸਟਰ ਜਨਰਲ ਕੇ.ਐੱਮ. ਨਟਰਾਜ
