ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਨੇ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰਿਆਂ ਦਾ ਪਾਰਟੀ ਵਿਚ ਸਵਾਗਤ ਕੀਤਾ। ਉਨ੍ਹਾਂ ਨੇ ਆਪਣੇ ਟਵੀਟਰ ਅਕਾਊਂਟ ‘ਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਪੱਟੀ ਜੀ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਹੈ। ਉਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਰੰਗਲਾ ਪੰਜਾਬ’ ਸਿਰਜਣ ਦੇ ਸਾਡੇ ਸੰਕਲਪ ਨੂੰ ਹੋਰ ਬਲ ਮਿਲੇਗਾ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਜੁੜ ਕੇ, ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ। ਖੇਡ ਜਗਤ ਵਿੱਚ ਉਹਨਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਨਾ ਹੈ। ਜੱਸਾ ਪੱਟੀ ਜੀ ਦੇ ਸਾਥ ਨਾਲ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।
