ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋਨੀ ਬੱਲ-ਪ੍ਰਭ ਦਸੂਵਾਲ ਗੈਂਗ ਦੇ ਮੁੱਖ ਸਰਗਨਾ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਨੂੰ ਕਾਬੂ ਕਰਨ ਲਈ ਪੰਜਾਬ ਪੁਲਿਸ ਵੱਲੋਂ 10 ਮਹੀਨਿਆਂ ਤੱਕ ਕੌਮਾਂਤਰੀ ਪੱਧਰ ‘ਤੇ ਭਾਲ ਕੀਤੀ ਜਾ ਰਹੀ ਸੀ। ਇਸ ਕਾਰਵਾਈ ਨੂੰ ‘ਆਪਰੇਸ਼ਨ ਸ਼ਹੀਦ’ ਤਹਿਤ ਅੰਜਾਮ ਦਿੱਤਾ ਗਿਆ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਸਵੇਰੇ ਆਪਣੇ ਐਕਸ ਹੈਂਡਲ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਨੇ ਕਾਊਂਟਰ ਇੰਟੈਲੀਜੈਂਸ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐੱਫਟੀਈਸੀ) ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ ਹੈ।
ਚੰਡੀਗੜ੍ਹ ‘ਚ ਕਾਂਗਰਸ ਨੂੰ ਵੱਡਾ ਝਟਕਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਏ.ਐੱਸ. ਗੁਜਰਾਲ ਅਕਾਲੀ ਦਲ ‘ਚ ਹੋਣਗੇ ਸ਼ਾਮਲ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠ ਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ, ਫਿਰੌਤੀ ਲਈ ਗੋਲੀਬਾਰੀ ਦੀਆਂ ਘਟਨਾਵਾਂ ਅਤੇ ਹੋਰ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਕਥਿਤ ਤੌਰ ‘ਤੇ ਅੰਜਾਮ ਦਿਵਾ ਰਿਹਾ ਸੀ। ਪੰਜਾਬ ਸਰਕਾਰ ਵੱਲੋਂ ਉਸ ਦੀ ਗ੍ਰਿਫ਼ਤਾਰੀ ਵਿੱਚ ਸਹਾਇਕ ਸੂਚਨਾ ਦੇਣ ਵਾਲੇ ਲਈ ਪੰਜ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।
