ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹੋਣ ਵਾਲੇ ਸੂਬਾ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਘੋੜਸਵਾਰੀ ਮੁਕਾਬਲੇ ਪਹਿਲਾਂ 17 ਤੋਂ 23 ਨਵੰਬਰ ਤੱਕ ਕਰਵਾਏ ਜਾਣੇ ਸਨ।
ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੀਆਂ ਤਰੀਕਾਂ ਪਹਿਲਾਂ ਕਰਨ ਦਾ ਫ਼ੈਸਲਾ ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ, ਕਿਉਂਕਿ ਪੰਜਾਬ ਭਰ ਦੇ ਵੱਖ-ਵੱਖ ਪਬਲਿਕ ਅਤੇ ਸੈਨਿਕ ਸਕੂਲਾਂ ਦੇ ਵਿਦਿਆਰਥੀ ‘ਇੰਡੀਅਨ ਪਬਲਿਕ ਸਕੂਲਜ਼ ਘੋੜਸਵਾਰੀ ਚੈਂਪੀਅਨਸ਼ਿਪ’ ਵਿੱਚ ਹਿੱਸਾ ਲੈ ਰਹੇ ਹਨ। ਇਹ ਚੈਂਪੀਅਨਸ਼ਿਪ 18 ਤੋਂ 21 ਨਵੰਬਰ ਤੱਕ ਦਿ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਕਰਵਾਈ ਜਾ ਰਹੀ ਹੈ।
