ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਸਤੰਬਰ ਨੂੰ ਚੰਡੀਗੜ੍ਹ ਵਿਚ ਆਪਣੇ ਘਰ ਵਿਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ- 2026’ ਲਈ ਬਣਾਈ ਗਈ ਸੱਤ ਮੈਂਬਰਾਂ ਦੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਤੀ ਆਦਰ ਅਤੇ ਸ਼ਰਧਾ ਦੇ ਉੱਚ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੇ ਟੀਚੇ ਨਾਲ ਇਸ ਕਾਨੂੰ ਦੀਆਂ ਮੱਦਾਂ ਅਤੇ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮਾਮਲਿਆਂ ਉੱਤੇ ਵਿਚਾਰ-ਵਟਾਂਦਰਾ ਕਰੇਗੀ।ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਐਤਵਾਰ ਦੁਪਹਿਰੇ ਇਕ ਵਜੇ ਚੰਡੀਗੜ੍ਹ ਦੇ ਸੈਕਟਰ-2 ਵਿਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ, ਜਿਸ ਵਿਚ ਕਮੇਟੀ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ।
