ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਮਾਨ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ। ਉਨ੍ਹਾਂ ਦੀ ਬੇਟੀ ਨਿਆਮਤ ਕੌਰ ਮਾਨ ਅੱਜ ਦੋ ਸਾਲ ਦੀ ਹੋ ਗਈ ਹੈ। ਇਸ ਖ਼ਾਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਸੋਸ਼ਲ ਮੀਡੀਆ ‘ਤੇ ਨਿਆਮਤ ਦੀ ਇੱਕ ਬਹੁਤ ਹੀ ਪਿਆਰੀ ਤਸਵੀਰ ਸਾਂਝੀ ਕੀਤੀ ਹੈ।
ਡਾ. ਗੁਰਪ੍ਰੀਤ ਕੌਰ ਮਾਨ ਨੇ ਧੀਆਂ ਦੀ ਅਹਿਮੀਅਤ ਨੂੰ ਦਰਸਾਉਂਦੀਆਂ ਖ਼ੂਬਸੂਰਤ ਸਤਰਾਂ ਰਾਹੀਂ ਆਪਣੀ ਲਾਡਲੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਉਨ੍ਹਾਂ ਨੇ ਅੱਗੇ ਲਿਖਿਆ, “Happy Birthday ਨਿਆਮਤ ਕੌਰ ਮਾਨ” ਅਤੇ ਉਨ੍ਹਾਂ ਸਾਰੇ ਸ਼ੁਭਚਿੰਤਕਾਂ ਦਾ ਵੀ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਫ਼ੋਨ ਅਤੇ ਮੈਸੇਜ ਰਾਹੀਂ ਵਧਾਈਆਂ ਭੇਜੀਆਂ ਹਨ। ਉੱਥੇ ਹੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਬੇਟੀ ਨਿਆਮਤ ਕੌਰ ਮਾਨ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
