ਕੇਂਦਰੀ ਜਾਂਚ ਬਿਊਰੋ (CBI) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਛੇ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ ਪਹਿਲਾਂ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਸਮੇਂ ਸਿਰ ਨਾ ਪਹੁੰਚਣ ਤੋਂ ਬਾਅਦ, ਉਨ੍ਹਾਂ ਨੂੰ ਦੁਪਹਿਰ 2:30 ਵਜੇ ਸੱਦਿਆ ਗਿਆ ਹੈ।
ਓਐਸਡੀ ਰਾਜਵੀਰ ਘੁੰਮਣ ਨੂੰ ਜਾਰੀ ਕੀਤੇ ਗਏ ਸੰਮਨ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੋਟਿਸ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਰੇਡ ਵਿੱਚ ਸਿਰਫ ਪੋਸਟਰ ਮਿਲੇ ਹਨ, ਅਸੀਂ ਕੀ ਟਰਾਂਸਫਰ ਤੋਂ ਪੈਸੇ ਲੈਣ ਆਏ ਹਾਂ? ਕੋਈ ਚੈਟ ਵਿੱਚ ਨਾਮ ਨਹੀਂ। ਫਟਾਫਟ ਹਾਈਕੋਰਟ ਤੋਂ ਆਰਡਰ ਕਰਾ ਲਏ, 24 ਘੰਟਿਆਂ ਵਿੱਚ ਐਕਸ਼ਨ ਲੈ ਲਿਆ। CBI ਦੇ ਕੋਲ 20-20 ਸਾਲ ਤੋਂ ਕੇਸ ਲਟਕੇ ਹੋਏ ਹਨ, ਉਨ੍ਹਾਂ ‘ਤੇ ਐਕਸ਼ਨ ਲਿਆ ਇਨ੍ਹਾਂ ਨੇ?, ਭਗਵੰਤ ਮਾਨ ਨੂੰ ਬਦਨਾਮ ਕਰਨ ਵਿੱਚ ਲੱਗੇ ਹੋਏ ਹਨ।
ਦੱਸ ਦਈਏ ਕਿ ਸੀਬੀਆਈ ਨੇ ਮੰਗਲਵਾਰ ਸ਼ਾਮ 5 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫਿਸ ‘ਤੇ ਛਾਪਾ ਮਾਰਿਆ ਸੀ। ਸੀਬੀਆਈ ਟੀਮਾਂ ਨੇ ਚੰਡੀਗੜ੍ਹ, ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਅੱਠ ਥਾਵਾਂ ‘ਤੇ ਛਾਪੇਮਾਰੀ ਕੀਤੀ। ਟੀਮਾਂ ਨੇ ਦਸਤਾਵੇਜ਼, ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ ਕੀਤੇ। ਇਹ ਛਾਪਾ ਰਾਤ 11 ਵਜੇ ਤੱਕ ਚੱਲਿਆ।
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਚ ਚੱਲਦੀ ਰੇਡ ਦੌਰਾਨ ਸੀਬੀਆਈ ਦੀ ਗੱਡੀ ਉੱਤੇ ਫੁੱਲ ਸੁੱਟਣ ਅਤੇ ਢੋਲ ਵਜਾਉਣ ਦੇ ਮਾਮਲੇ ਵਿੱਚ ਭਵਾਨੀਗੜ੍ਹ ਐਸਐਚਓ ਯਸ਼ਪਾਲ ਸ਼ਰਮਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਤੁਹਾਨੂੰ ਇੱਥੇ ਦੱਸ ਦਿੰਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਦੇ ਸੰਗਰੂਰ ਦੇ ਪਿੰਡ ਘਰਾਚੋਂ ਸਥਿਤ ਘਰ ਉਤੇ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਛਾਪਾ ਮਾਰਿਆ ਗਿਆ ਸੀ। ਸੀਬੀਆਈ ਟੀਮ ਦੇ ਪੁੱਜਣ ਉਤੇ ਕੁਝ ਲੋਕਾਂ ਵੱਲੋਂ ਫੁੱਲਾਂ ਨਾਲ ਸਵਾਗਤ ਕਰਨ ਅਤੇ ਮਠਿਆਈ ਵੰਡਣ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ ਹੀ ਸੰਗਰੂਰ ਪੁਲਿਸ ਨੇ ਇੱਕ ਐੱਸਐੱਚਓ (SHO) ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਕੁੱਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ
