ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਵਿਧਾਨ ਸਭਾ ਸ੍ਰੀ ਚਮਕੌਰ ਸਾਹਿਬ ਵਿੱਚ ਜਦੋਂ ਟਕਸਾਲੀ ਕਾਂਗਰਸੀ ਸਮਰਥਨ ਵਾਲੇ ਪਿੰਡ ਸਿੱਲ ਅਤੇ ਪਿੰਡ ਘੋਗਾ ਖੇੜੀ ਦੀਆਂ ਗ੍ਰਾਮ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਈਆਂ। ਇਹ ਸਿਆਸੀ ਫੇਰਬਦਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦੋਵਾਂ ਪਿੰਡਾਂ ਦੀ ਪੰਚਾਇਤ ਅਤੇ ਸੈਂਕੜੇ ਪਿੰਡ ਵਾਸੀ ‘ਆਪ’ ਵਿਚ ਸ਼ਾਮਲ ਹੋ ਗਏ। ਇਸ ਵਿੱਚ ਪਿੰਡ ਘੋਗਾ ਖੇੜੀ ਦੀ ਸਰਪੰਚ ਸ਼੍ਰੀਮਤੀ ਪਰਵਿੰਦਰ ਕੌਰ, ਪੰਚ ਸੁਰਿੰਦਰ ਕੌਰ, ਪੰਚ ਰਜਿੰਦਰ ਸਿੰਘ, ਪੰਚ ਜਸਵੀਰ ਕੌਰ, ਪੰਚ ਕੁਲਵੀਰ ਸਿੰਘ ਅਤੇ ਪੰਚ ਸੁਖਜਿੰਦਰ ਕੌਰ ਸ਼ਾਮਲ ਹਨ।
