ਪੰਜਾਬ ਵਿੱਚ ਮਾਹੌਲ ਖ਼ਰਾਬ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਪੰਜਾਬ ਪੁਲਿਸ ਅਤੇ ਬੀਐੱਸਐੱਫ਼ (BSF) ਨੇ ਨਾਕਾਮ ਕਰ ਦਿੱਤਾ ਹੈ। ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ’ਤੇ ਤੈਨਾਤ ਬੀ.ਐੱਸ.ਐੱਫ. 27 ਬਟਾਲੀਅਨ ਅਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਅਤੇ ਬੀ.ਐੱਸ.ਐੱਫ. ਵੱਲੋਂ ਸਾਂਝੇ ਸਰਚ ਬਿਆਨ ਦੌਰਾਨ ਸਰਹੱਦੀ ਪਿੰਡ ਸ਼ਕਰੀ ਦੇ ਖੇਤਾਂ ਵਿੱਚੋਂ ਤਿੰਨ ਪਿਸਤੌਲ, 6 ਮੈਗਜ਼ੀਨ, 50 ਗੋਲੀਆਂ ਅਤੇ ਇਕ ਕਿਲੋ 900 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ।
ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਅਤੇ ਬੀ.ਐੱਸ.ਐੱਫ. ਨੂੰ ਮਿਲੀ ਇਤਲਾਹ ਅਤੇ ਡਰੋਨ ਐਕਟੀਵਿਟੀ ਨੂੰ ਲੈ ਕੇ ਸਰਚ ਬਿਆਨ ਚਲਾਇਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਪਿੰਡ ਸਕਰੀ ਦੇ ਖੇਤਾਂ ’ਚੋਂ ਇੱਕ ਲਿਫਾਫੇ ’ਚ ਪੈਕ ਹੋਏ ਤਿੰਨ ਪਿਸਤੌਲ, 6 ਮੈਗਜ਼ੀਨ, 50 ਗੋਲੀਆਂ ਅਤੇ ਇਕ ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।।
