
ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਅੱਠਵੀਂ, 10ਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ (ਓਪਨ ਸਕੂਲ ਸਮੇਤ) ਫਰਵਰੀ/ਮਾਰਚ 2025 19 ਫਰਵਰੀ ਤੋਂ ਸ਼ੁਰੂ ਹੋਵੇਗੀ। ਬੋਰਡ ਨੇ ਆਪਣੀ ਵੈੱਬਸਾਈਟ ‘ਤੇ ਪ੍ਰੀਖਿਆ ਨਾਲ ਸਬੰਧਤ ਡੇਟ ਸ਼ੀਟ ਅਪਲੋਡ ਕਰ ਦਿੱਤੀ ਹੈ।
ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 7 ਮਾਰਚ ਤੱਕ ਲਈਆਂ ਜਾਣਗੀਆਂ। ਇਸ ਦੇ ਨਾਲ ਹੀ, 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਹੋਣਗੀਆਂ, ਜਦੋਂ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ ਤੱਕ ਹੋਣਗੀਆਂ। ਤਿੰਨੋਂ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰੇ 11 ਵਜੇ ਸ਼ੁਰੂ ਹੋਣਗੀਆਂ।
ਵੈੱਬਸਾਈਟ ‘ਤੇ ਸ਼ਡਿਊਲ ਚੈੱਕ ਕਰੋ
ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ https://www.pseb.ac.in/ ‘ਤੇ ਜਾ ਕੇ ਸ਼ਡਿਊਲ ਚੈੱਕ ਕਰ ਸਕਦੇ ਹਨ। ਪ੍ਰੀਖਿਆ ਦੀ ਡੇਟ ਸ਼ੀਟ, ਹਦਾਇਤਾਂ ਅਤੇ ਹੋਰ ਜਾਣਕਾਰੀ ਵੈੱਬਸਾਈਟ ‘ਤੇ ਉਪਲਬਧ ਹੈ। ਵੈੱਬਸਾਈਟ ‘ਤੇ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਜਿੱਥੇ ਵਿਦਿਆਰਥੀਆਂ ਨਾਲ ਸਬੰਧਤ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ।
ਡੇਟ ਸ਼ੀਟ ਕਿਵੇਂ ਡਾਊਨਲੋਡ ਕਰੀਏ
ਪੰਜਾਬ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦੀ ਡੇਟ ਸ਼ੀਟ ਡਾਊਨਲੋਡ ਕਰਨ ਲਈ, ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਣਾ ਪਵੇਗਾ। ਹੁਣ, ਇੱਥੇ ਹੋਮਪੇਜ ‘ਤੇ ਉਪਲਬਧ PSEB 10ਵੀਂ ਡੇਟ ਸ਼ੀਟ 2025/PSEB12ਵੀਂ ਡੇਟ ਸ਼ੀਟ 2025 ਲਿੰਕ ‘ਤੇ ਕਲਿੱਕ ਕਰੋ। ਸਕ੍ਰੀਨ ‘ਤੇ ਇੱਕ PDF ਦਿਖਾਈ ਦੇਵੇਗੀ। ਇਸਨੂੰ ਦੇਖੋ ਅਤੇ ਡਾਊਨਲੋਡ ਕਰੋ।