ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਸਥਾਨ, ਸੈਕਟਰ-2 ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ, ਸੂਬੇ ਨਾਲ ਸਬੰਧਤ ਕਈ ਵੱਡੇ ਅਤੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

