ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਸਵੇਰੇ 9:30 ਵਜੇ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਫਿਲਹਾਲ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

