ਪੰਜਾਬ ਸਰਕਾਰ ਵੱਲੋਂ ਕੈਬਨਿਟ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਹ ਫੇਰਬਦਲ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸੰਜੀਵ ਅਰੋੜਾ ਨੂੰ ਦਿੱਤੇ ਤਿੰਨੇ ਵਿਭਾਗ ਦੀ ਵੰਡ ਕਰ ਦਿੱਤੀ ਗਈ ਹੈ।
ਸੰਜੀਵ ਅਰੋੜਾ ਨੂੰ ਹਾਲ ਹੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਈਡੀ ਰਿਮਾਂਡ ‘ਤੇ ਹਨ। ਕਿਉਂਕਿ ਉਨ੍ਹਾਂ ਕੋਲ ਤਿੰਨ ਮਹੱਤਵਪੂਰਨ ਵਿਭਾਗ ਸਨ, ਇਸ ਲਈ ਇਨ੍ਹਾਂ ਵਿਭਾਗਾਂ ਦੀ ਜ਼ਿੰਮੇਵਾਰੀ ਹੋਰ ਮੰਤਰੀਆਂ ਨੂੰ ਸੌਂਪੀ ਗਈ ਹੈ।
ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸੌਂਧ ਨੂੰ ਬਿਜਲੀ ਮੰਤਰਾਲਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਮੰਤਰਾਲਾ ਅਤੇ ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੂੰ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ। ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ।
