ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮਾਨ ਸਰਕਾਰ ਦੀ ਕੈਬਨਿਟ ਮੀਟਿੰਗ 13 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ਸੈਕਟਰ-2, ਚੰਡੀਗੜ੍ਹ ਵਿੱਚ ਹੋਵੇਗੀ। ਇਸ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ, ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।

