ਪੰਜਾਬ ਵਿੱਚ ਧਮਕੀਆਂ ਮਿਲਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਪੰਜਾਬੀ ਗਾਇਕ ਗੈਂਗਸਟਰ ਦੇ ਨਿਸ਼ਾਨੇ ’ਤੇ ਆ ਗਏ ਹਨ। ਹੁਣ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗਾਇਕ ਨੂੰ ਧਮਕੀ ਭਰਿਆ ਫੋਨ ਆਇਆ ਹੈ। ਇਹ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵਾਇਰਲ ਆਡੀਓ ਦੀ ਪ੍ਰਾਈਮ ਟਾਈਮ ਬ੍ਰੇਕਿੰਗ ਪੁਸ਼ਟੀ ਨਹੀਂ ਕਰਦਾ ਹੈ।
ਵਾਇਰਲ ਆਡੀਓ ਵਿੱਚ ਕਿਹਾ ਜਾ ਰਿਹਾ ਹੈ ਕਿ ਉਸਦਾ ਮੈਸੇਜ ਇਗਨੋਰ ਨਾ ਕੀਤਾ ਜਾਵੇ ਨਹੀਂ ਤਾਂ ਬਹੁਤ ਬੁਰਾ ਹੋਵੇਗਾ। ਗਿੱਪੀ ਗਰੇਵਾਲ ਨੂੰ ਆਡੀਓ ’ਚ ਇਹ ਵੀ ਕਿਹਾ ਹੈ ਕਿ ਉਹ ਫਿਲਮਾਂ ਬਹੁਤ ਬਣਾ ਰਿਹਾ ਹੈ ਕਿਤੇ ਮੁਹਾਲੀ ’ਚ ਉਸਦੀ ਫਿਲਮ ਨਾ ਬਣਾਉਣੀ ਪਵੇ। ਇਸ ਮਾਮਲੇ ਸਬੰਧੀ ਪੁਲਿਸ ਨੂੰ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਜਾਂਚ ਕੀਤੀ ਜਾਵੇਗੀ ਅਤੇ ਕਾਰਵਾਈ ਕੀਤੀ ਜਾਵੇਗੀ।
