24 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਡਾ: ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਜਿੰਦਰ ਗੁਪਤਾ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰਾਂ ‘ਚ ਸ਼ਾਮਿਲ ਹੋ ਗਏ ਸਨ। ਇਸ ਨੂੰ ਲੈ ਕੇ ਹੁਣ ਰਾਜ ਸਭਾ ਸਕੱਤਰੇਤ ਵੱਲੋਂ ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਹੁਣ ਰਾਜ ਸਭਾ ਵਿਚ ਭਾਜਪਾ ਦੇ ਮੈਂਬਰਾਂ ਦੀ ਗਿਣਤੀ 106 ਤੋਂ ਵੱਧ ਕੇ 113 ਹੋ ਗਈ ਹਨ, ਜਦਕਿ ਆਮ ਆਦਮੀ ਪਾਰਟੀ ਦੇ ਸਿਰਫ਼ 3 ਮੈਂਬਰ ਬਚੇ ਹਨ।

