ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਭਾਰਤ ਸੰਚਾਰ ਨਿਗਮ ਲਿਮਟਿਡ (BSNL) ਨੇ ਜੂਨੀਅਰ ਟੈਲੀਕਾਮ ਅਫ਼ਸਰ (JTO) ਦੇ 100 ਅਹੁਦਿਆਂ ਲਈ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇੱਛੁਕ ਅਤੇ ਯੋਗ ਉਮੀਦਵਾਰ BSNL ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਅਰਜ਼ੀ ਦੇ ਸਕਣਗੇ।
ਭਰਤੀ ਪ੍ਰਕਿਰਿਆ 4 ਜੂਨ 2026 ਤੋਂ ਸ਼ੁਰੂ ਹੋਵੇਗੀ ਅਤੇ ਉਮੀਦਵਾਰ 3 ਜੁਲਾਈ 2026 ਤੱਕ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਣਗੇ। ਇਹ ਭਰਤੀ ਦੇਸ਼ ਭਰ ਦੇ ਵੱਖ-ਵੱਖ BSNL ਸਰਕਲਾਂ ਲਈ ਕੀਤੀ ਜਾ ਰਹੀ ਹੈ।
ਸਿੱਖਿਆ ਯੋਗਤਾ ਦੀ ਗੱਲ ਕਰੀਏ ਤਾਂ ਉਮੀਦਵਾਰ ਕੋਲ ਟੈਲੀਕਮਿਊਨੀਕੇਸ਼ਨ, ਇਲੈਕਟ੍ਰਾਨਿਕਸ, ਰੇਡੀਓ, ਕੰਪਿਊਟਰ ਸਾਇੰਸ, ਇਲੈਕਟ੍ਰਿਕਲ ਜਾਂ ਇਨਫਾਰਮੇਸ਼ਨ ਟੈਕਨਾਲੋਜੀ ਵਰਗੇ ਸਬੰਧਤ ਵਿਸ਼ਿਆਂ ਵਿੱਚ ਇੰਜੀਨੀਅਰਿੰਗ ਦੀ ਡਿਗਰੀ ਹੋਣੀ ਚਾਹੀਦੀ ਹੈ। ਕੁਝ ਵਿਸ਼ੇਸ਼ ਸ਼ਾਖਾਵਾਂ ਵਿੱਚ M.Tech ਡਿਗਰੀ ਰੱਖਣ ਵਾਲੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ।
ਉਮੀਦਵਾਰਾਂ ਦੀ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ ਉਮਰ 30 ਸਾਲ ਨਿਰਧਾਰਤ ਕੀਤੀ ਗਈ ਹੈ। ਰਾਖਵੇਂ ਵਰਗਾਂ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ ਕੰਪਿਊਟਰ ਆਧਾਰਿਤ ਪ੍ਰੀਖਿਆ (CBT) ਰਾਹੀਂ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ ਲਗਭਗ 45,000 ਤੋਂ 55,000 ਰੁਪਏ ਮਹੀਨਾਵਾਰ ਤਨਖ਼ਾਹ ਦੇ ਨਾਲ ਹੋਰ ਭੱਤੇ ਵੀ ਦਿੱਤੇ ਜਾਣਗੇ।
BSNL ਵਿੱਚ ਇਹ ਭਰਤੀ ਟੈਲੀਕਾਮ ਖੇਤਰ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨਾਂ ਲਈ ਇੱਕ ਸੁਨਹਿਰੀ ਮੌਕਾ ਮੰਨੀ ਜਾ ਰਹੀ ਹੈ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਅਰਜ਼ੀ ਕਰਨ ਤੋਂ ਪਹਿਲਾਂ ਅਧਿਕਾਰਤ ਨੋਟੀਫਿਕੇਸ਼ਨ ਨੂੰ ਧਿਆਨ ਨਾਲ ਪੜ੍ਹ ਲੈਣ।
