ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਲਈ ਫੇਜ਼-9 ਸਥਿਤ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ’ਚ ਤਿਆਰੀਆਂ ਤੇਜ਼ ਹੋ ਗਈਆਂ ਹਨ।
4 ਅਤੇ 5 ਨਵੰਬਰ ਨੂੰ ਹੋਣ ਵਾਲੇ ਮੁਕਾਬਲਿਆਂ ਲਈ ਮੈਦਾਨ, ਦਰਸ਼ਕ ਦੀਰਘਾ ਅਤੇ ਸਟੇਡੀਅਮ ਦੇ ਬਾਹਰੀ ਹਿੱਸੇ ਨੂੰ ਸਜਾਇਆ ਜਾ ਰਿਹਾ ਹੈ। ਸਟੇਡੀਅਮ ’ ਚ ਵੱਖ-ਵੱਖ ਦੇਸ਼ਾਂ ਦੇ ਝੰਡੇ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਦੇ ਪੋਸਟਰ ਤੇ ਹੋਰਡਿੰਗ ਲਾਏ ਜਾ ਰਹੇ ਹਨ।
ਦਰਸ਼ਕਾਂ ਦੇ ਬੈਠਣ ਦੇ ਪ੍ਰਬੰਧ, ਲਾਈਟਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਦਰੁਸਤ ਕੀਤਾ ਜਾ ਰਿਹਾ ਹੈ। ਰਾਤ ਦੇ ਮੁਕਾਬਲਿਆਂ ਨੂੰ ਵੇਖਦਿਆਂ ਪ੍ਰਕਾਸ਼ ਵਿਵਸਥਾ (ਲਾਈਟਿੰਗ) ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮੁਕਾਬਲਿਆਂ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਅਤੇ ਪ੍ਰਸਿੱਧ ਗਾਇਕਾਂ ਦੀਆਂ ਲਾਈਵ ਪੇਸ਼ਕਾਰੀਆਂ ਵੀ ਹੋਣਗੀਆਂ
